ਕਿਸ਼ਨ ਜੀ ਦੀ ਹੱਤਿਆ ਬਾਰੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਵਲੋਂ ਜਾਰੀ ਪੜਤਾਲੀਆ ਰਿਪੋਰਟ
ਸੀ.ਪੀ.ਆਈ.(ਮਾਓਵਾਦੀ) ਦੇ ਚੋਟੀ ਦੇ ਆਗੂ ਕਾ. ਕਿਸ਼ਨਜੀ ਦੇ ਮੁਕਾਬਲੇ 'ਚ ਮਾਰੇ ਜਾਣ ਦਾ ਝੂਠ ਨੰਗਾ ਹੋਣਾ ਸ਼ੁਰੂ ਹੋ ਗਿਆ ਹੈ। ਜਮਹੂਰੀ ਜਥੇਬੰਦੀਆਂ, ਲੋਕਪੱਖੀ ਬੁੱਧੀਜੀਵੀਆਂ ਅਤੇ ਨਿਰਪੱਖ ਪੱਤਰਕਾਰਾਂ ਵਲੋਂ ਕੀਤੀ ਗਈ ਜਾਂਚ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਕਾ. ਕਿਸ਼ਨਜੀ ਨੂੰ ਇਕ ਸੋਚੀ-ਸਮਝੀ ਵਿਉਂਤ ਤਹਿਤ ਗ੍ਰਿਫ਼ਤਾਰ ਕਰਕੇ ਹਿਰਾਸਤ 'ਚ ਭਾਰੀ ਤਸੀਹੇ ਦੇਣ ਪਿੱਛੋਂ ਕਤਲ ਕੀਤਾ ਗਿਆ। ਇਹ ਸਿਆਸੀ ਕਤਲ ਉਸ ਸਮੇਂ ਕੀਤਾ ਗਿਆ ਜਦੋਂ ਮਾਓਵਾਦੀ ਪਾਰਟੀ ਨੇ ਪੱਛਮੀ ਬੰਗਾਲ 'ਚ ਜੰਗਬੰਦੀ ਦਾ ਐਲਾਨ ਕੀਤਾ ਹੋਇਆ ਹੈ ਅਤੇ ਮਮਤਾ ਬੈਨਰਜੀ ਸਰਕਾਰ ਵੀ ਵਾਰ-ਵਾਰ ਬਿਆਨ ਦਿੰਦੀ ਰਹੀ ਹੈ ਕਿ ਮਾਓਵਾਦੀਆਂ ਖ਼ਿਲਾਫ਼ ਸੁਰੱਖਿਆ ਦਸਤਿਆਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੰਜਾਬੀ ਲੋਕਾਂ ਨੂੰ ਇਸ ਸਿਆਸੀ ਕਤਲ ਦੀ ਅਸਲੀਅਤ ਤੋਂ ਜਾਣੂੰ ਕਰਾਉਣ ਲਈ 3 ਦਸੰਬਰ ਨੂੰ ਜਾਰੀ ਕੀਤੀ ਗਈ ਇਹ ਰਿਪੋਰਟ ਹੂ-ਬ-ਹੂ ਛਾਪੀ ਜਾ ਰਹੀ ਹੈ। (ਅਨੁਵਾਦ ਬੂਟਾ ਸਿੰਘ) |
ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਤਾਲਮੇਲ ਦਾ ਅੰਗ ਚਾਰ ਜਥੇਬੰਦੀਆਂ ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਡੈਮੋਕਰੇਟਿਕ ਰਾਈਟਸ, ਆਂਧਰਾ ਪ੍ਰਦੇਸ਼ ਸਿਵਲ ਲਿਬਰਟੀ ਕਮੇਟੀ, ਬੰਦੀ ਮੁਕਤੀ ਕਮੇਟੀ ਅਤੇ ਪੀਪਲਜ਼ ਯੂਨੀਅਨ ਫਾਰ ਡੈਮੋਕਰੇਟਿਕ ਰਾਈਟਸ (ਦਿੱਲੀ) ਦੀ 22 ਮੈਂਬਰੀ ਟੀਮ ਨੇ ਪਹਿਲੀ ਦਸੰਬਰ 2011 ਨੂੰ ਮਲੋਜੁਲਾ ਕੋਟੇਸ਼ਵਰ ਰਾਓ (ਅੱਕਾ ਕਿਸ਼ਨਜੀ) ਦੇ ਪੁਲਿਸ ਮੁਕਾਬਲੇ 'ਚ ਮਾਰੇ ਜਾਣ ਦੀ ਪੜਤਾਲ ਕੀਤੀ। ਟੀਮ ਨੇ ਪੱਛਮੀ ਮੇਦਨੀਪੁਰ ਦੇ ਬੁਰੀਸੋਲ ਦੀ ਸੋਰਾਕਾਟਾ ਬਸਤੀ ਅਤੇ ਗੋਸਾਈਬੰਧ ਪਿੰਡ ਦਾ ਦੌਰਾ ਕੀਤਾ। ਟੀਮ ਨੇ ਦੋਵਾਂ ਪਿੰਡਾਂ ਦੇ ਵਸਨੀਕਾਂ, ਜੰਬੋਨੀ ਪੁਲਿਸ ਥਾਣੇ ਦੇ ਸਬ ਇੰਸਪੈਕਟਰ ਅਤੇ ਏ ਐੱਸ ਆਈ ਨਾਲ ਗੱਲ ਕੀਤੀ, ਅਤੇ ਉਸ ਥਾਂ ਦਾ ਦੌਰਾ ਕੀਤਾ ਜਿੱਥੇ 24 ਨਵੰਬਰ ਨੂੰ ਅਖੌਤੀ ਮੁਕਾਬਲਾ ਹੋਇਆ।
ਘਟਨਾ ਦੀ ਥਾਂ: ਜਿਸ ਥਾਂ ਤੋਂ ਕਿਸ਼ਨਜੀ ਦੀ ਲਾਸ਼ ਮਿਲੀ ਉਹ ਬੁਰੀਸੋਲ ਪਿੰਡ ਦੀ ਸੋਰਾਕਾਟਾ ਬਸਤੀ ਤੋਂ ਲਗਭਗ 300 ਮੀਟਰ 'ਤੇ ਹੈ। ਇਹ ਪਿੰਡ ਦੇ ਫੁੱਟਬਾਲ ਦੇ ਮੈਦਾਨ ਤੋਂ ਮੁਸ਼ਕਲ ਨਾਲ 50 ਕੁ ਮੀਟਰ ਦੂਰ ਹੈ ਅਤੇ ਸਾਲ ਦੇ ਰੁੱਖਾਂ ਹੇਠਾਂ ਢਕਿਆ ਹੋਇਆ ਹੈ। ਜਿੱਥੇ ਲਾਸ਼ ਜ਼ਮੀਨ 'ਤੇ ਡਿਗੀ ਮਿਲੀ ਸੀ ਉਸ ਦੇ ਨਾਲ ਸੱਜੇ ਪਾਸੇ ਸਿਉਂਕ ਦੀ ਵਰਮੀ ਹੈ। ਚਾਰ-ਚੁਫੇਰੇ ਵਿਰਲੇ-ਵਿਰਲੇ ਸਾਲ ਦੇ ਰੁੱਖ਼ ਹਨ ਜਿਨ੍ਹਾਂ ਤੋਂ ਇਕ ਤਰ੍ਹਾਂ ਦੇ ਕਵਰ ਦਾ ਪ੍ਰਭਾਵ ਪੈਂਦਾ ਹੈ। ਗੋਲੀਆਂ ਦੇ ਅਖੌਤੀ ਵਟਾਂਦਰੇ ਨਾਲ ਸਿਉਂਕ ਦੀ ਵਰਮੀ ਦਾ ਕੋਈ ਨੁਕਸਾਨ ਨਹੀਂ ਹੋਇਆ। ਜਿੱਥੇ ਜ਼ਮੀਨ ਉੱਪਰ ਲਾਸ਼ ਮਿਲੀ ਸੀ ਉੱਥੇ ਸਿਰ ਅਤੇ ਧੜ ਵਾਲੀ ਥਾਂ ਤਾਂ ਲਹੂ ਦਾ ਛੱਪੜ ਲੱਗਿਆ ਹੋਇਆ ਸੀ ਪਰ ਜਿਸ ਪਾਸੇ ਉਸ ਦੀਆਂ ਲੱਤਾਂ ਸਨ ਉੱਥੇ ਲਹੂ ਦਾ ਕੋਈ ਨਿਸ਼ਾਨ ਨਹੀਂ ਸੀ। ਜਿਨ੍ਹਾਂ ਰੁੱਖਾਂ ਉੱਪਰ ਗੋਲੀਆਂ ਦੇ ਨਿਸ਼ਾਨ ਦੱਸੇ ਜਾ ਰਹੇ ਹਨ ਉੱਥੇ ਗੋਲੀਆਂ ਲੱਗਣ ਨਾਲ ਜਲਣ ਦੇ ਕੋਈ ਨਿਸ਼ਾਨ ਨਹੀਂ ਹਨ। ਅਸਲ ਵਿਚ ਮ੍ਰਿਤਕ ਦੀ ਬੁਰੀ ਤਰ੍ਹਾਂ ਨੁਕਸਾਨੀ ਹੋਈ ਲਾਸ਼ ਦੀ ਤੁਲਨਾ ਜੇ ਉਸ ਥਾਂ ਨਾਲ ਕੀਤੀ ਜਾਵੇ (ਜਿੱਥੋਂ ਲਾਸ਼ ਮਿਲੀ) ਜਿੱਥੇ ਕੁਝ ਵੀ ਹਿੱਲਿਆ ਹੋਇਆ ਨਹੀਂ ਤਾਂ ਇਸ ਤੋਂ ਕਾਫ਼ੀ ਸ਼ੱਕ ਪੈਦਾ ਹੁੰਦਾ ਹੈ। ਜੇ ਉੱਥੇ ਗੋਲੀਆਂ ਦਾ ਭਾਰੀ ਅਦਾਨ-ਪ੍ਰਦਾਨ ਹੋਇਆ ਹੁੰਦਾ ਤਾਂ ਆਲੇ-ਦੁਆਲੇ ਇਸ ਨੂੰ ਦਰਸਾਉਂਦੇ ਨਿਸ਼ਾਨ ਜ਼ਰੂਰ ਹੁੰਦੇ। ਸਭ ਤੋਂ ਵੱਧ ਸ਼ੱਕ ਇਸ ਤੋਂ ਪੈਦਾ ਹੁੰਦਾ ਹੈ ਕਿ ਜੇ ਉੱਥੇ ਗੋਲੀਆਂ ਦਾ ਵਟਾਂਦਰਾ ਹੋਇਆ ਅਤੇ ਇਸ ਥਾਂ ਗੋਲੀਆਂ ਸ਼ੂਕਦੀਆਂ ਲੰਘਦੀਆਂ ਰਹੀਆਂ ਤਾਂ ਲਾਸ਼ ਤੋਂ ਕੁਝ ਇੰਚ ਦੂਰ ਸਿਉਂਕ ਦੀ ਵਰਮੀ ਉੱਪਰ ਇਸ ਦਾ ਕੋਈ ਨਿਸ਼ਾਨ ਕਿਉਂ ਨਹੀਂ ਹੈ? ਸੁੱਕੇ ਪੱਤਿਆਂ ਉੱਪਰ ਗੋਲੀਬਾਰੀ ਦੀ ਅੱਗ ਦੀਆਂ ਚਿੰਗਾੜੀਆਂ ਨਾਲ ਜਲਣ ਦੇ ਕੋਈ ਨਿਸ਼ਾਨ ਨਹੀਂ ਹਨ। ਟੀਮ ਦੇ ਮੈਂਬਰਾਂ ਨੇ ਚਾਰ-ਚੁਫੇਰੇ ਤੁਰ-ਫਿਰਕੇ ਰੁੱਖ਼ਾਂ ਜਾਂ ਸਿਉਂਕ ਦੀ ਵਰਮੀ ਉੱਪਰ ਗੋਲੀਆਂ ਦੇ ਨਿਸ਼ਾਨ ਲੱਭਣ ਦੀ ਕੋਸ਼ਿਸ਼ ਕੀਤੀ। ਕੁਝ ਰੁੱਖਾਂ ਉੱਪਰ ਟੱਕ ਜ਼ਰੂਰ ਲੱਗੇ ਹੋਏ ਸਨ ਪਰ ਸਿਉਂਕ ਦੀ ਵਰਮੀ ਨੂੰ ਕਿਤੇ ਕੋਈ ਨੁਕਸਾਨ ਨਹੀਂ ਪੁੱਜਿਆ ਹੋਇਆ ਅਤੇ ਰਾਈਫਲਾਂ ਅਤੇ ਮੌਰਟਰਾਂ ਦੀਆਂ ਭਾਰੀ ਗੋਲੀਬਾਰੀ ਨਾਲ ਸੜਨ ਦਾ ਇਕ ਵੀ ਨਿਸ਼ਾਨ ਉੱਥੇ ਨਹੀਂ ਮਿਲਿਆ!
ਪਿੰਡ ਦੇ ਵਸਨੀਕਾਂ ਵਲੋਂ ਦਿੱਤਾ ਵੇਰਵਾ: ਸੋਰਾਕਾਟਾ ਬਸਤੀ ਵਾਲਿਆਂ ਨੇ ਸਾਨੂੰ ਦੱਸਿਆ ਕਿ ਘਟਨਾ ਤੋਂ ਦੋ ਦਿਨ ਪਹਿਲਾਂ ਸੁਰੱਖਿਆ ਤਾਕਤਾਂ ਦੀ ਹਲਚਲ ਦੇਖਣ 'ਚ ਆਈ ਸੀ ਅਤੇ 24 ਨਵੰਬਰ ਨੂੰ ਇਹ ਇਕਦਮ ਵਧ ਗਈ ਜਦੋਂ ਸਵੇਰ ਨੂੰ 10-11 ਵਜੇ ਸੁਰੱਖਿਆ ਮੁਲਾਜ਼ਮਾਂ ਨੇ ਪਿੰਡ ਵਾਸੀਆਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਅਤੇ ਬਾਹਰ ਨਾ ਨਿਕਲਣ ਲਈ ਆਖਿਆ। ਪਿੰਡ ਵਾਲਿਆਂ ਅਨੁਸਾਰ, ਤਿੰਨ ਦਿਨ ਸੁਰੱਖਿਆ ਤਾਕਤਾਂ ਦੀ ਜ਼ੋਰਦਾਰ ਹਲਚਲ ਦੌਰਾਨ ਉਨ੍ਹਾਂ ਨੇ ਕੋਈ ਅਨਾਊਂਸਮੈਂਟ ਨਹੀਂ ਸੁਣੀ, ਕਿਸ਼ਨਜੀ ਨੂੰ ਆਤਮ-ਸਮਰਪਣ ਕਰ ਦੇਣ ਲਈ ਕਹਿਣ ਦੀ ਤਾਂ ਗੱਲ ਹੀ ਛੱਡੋ। 24 ਤਰੀਕ ਨੂੰ 4 ਤੋਂ 5 ਵਜੇ ਦਰਮਿਆਨ ਉਨ੍ਹਾਂ ਨੇ ਰੌਲਾ-ਰੱਪਾ ਸੁਣਿਆ ਜਿਸ ਤੋਂ ਬਾਅਦ ਲਗਭਗ 15 ਤੋਂ 30 ਮਿੰਟ ਗੋਲੀਆਂ ਚਲਦੀਆਂ ਰਹੀਆਂ। ਖ਼ਾਸ ਗੱਲ ਇਹ ਹੋਈ ਕਿ ਇਕ ਸਥਾਨਕ ਝੋਲਾਛਾਪ ਡਾਕਟਰ ਬੁਧੇਵ ਮਹਾਤੋ ਅਤੇ 20 ਕੁ ਸਾਲ ਦੇ ਵਿਦਿਆਰਥੀ ਤਾਰਾਚੰਦ ਟੁਡੂ ਨੂੰ ਚੁੱਕਕੇ 25/11/2011 ਦੇ ਕੇਸ ਨੰਬਰ 46/11 'ਚ ਫਸਾ ਦਿੱਤਾ ਗਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 307 ਅਤੇ ਹੋਰ ਧਾਰਾਵਾਂ ਲਗਾ ਦਿੱਤੀਆਂ ਗਈਆਂ। ਬੁਰੀਸੋਲ ਤੋਂ ਪੰਜ ਕਿਲੋਮੀਟਰ ਦੂਰੀ 'ਤੇ ਵਸੇ ਪਿੰਡ ਗੋਸਾਈਬੰਧ ਤੋਂ ਧਰਮਿੰਦਰ ਨਾਂ ਦੇ ਲੜਕੇ, ਜੋ ਸਥਾਨਕ ਕਾਲਜ 'ਚ ਭੂਗੋਲ ਵਿਸ਼ੇ 'ਚ ਤੀਜੇ ਸਾਲ ਦਾ ਵਿਦਿਆਰਥੀ ਹੈ, ਨੂੰ ਪੁਲਿਸ ਨੇ ਕਿਸ਼ਨਜੀ ਨੂੰ ਸ਼ਰਣ ਦੇਣ ਦੇ ਝੂਠੇ ਇਲਜ਼ਾਮ 'ਚ ਚੁੱਕ ਲਿਆ ਅਤੇ ਉਸ ਤੋਂ ਲੈਪਟਾਪ ਬਰਾਮਦ ਹੋਣ ਦਾ ਦਾਅਵਾ ਕੀਤਾ। ਉਸ ਦੇ ਪਰਿਵਾਰ ਦਾ ਕਹਿਣਾ ਸੀ ਕਿ ਬੈਗ ਜ਼ਰੂਰ ਧਰਮਿੰਦਰ ਦਾ ਸੀ ਪਰ ਉਸ ਵਿਚ ਲੈਪਟਾਪ ਕੋਈ ਨਹੀਂ ਸੀ ਇਸ ਦੀ ਥਾਂ ਵੀਹ ਹਜ਼ਾਰ ਰੁਪਏ ਪੁਲਿਸ ਨੇ ਚੋਰੀ ਕਰ ਲਏ ਅਤੇ ਪਰਿਵਾਰ ਦਾ ਰਾਸ਼ਨ ਕਾਰਡ, ਸਰਟੀਫਿਕੇਟ ਅਤੇ ਓ. ਬੀ. ਸੀ ਦਾ ਕਾਰਡ ਵੀ ਚੁੱਕਕੇ ਲੈ ਗਏ।
ਪੁਲਿਸ ਥਾਣਾ ਜੰਬੋਨੀ: ਟੀਮ ਮੈਂਬਰਾਂ ਨੇ ਐੱਸ ਆਈ ਸਬਿਆਸਾਚੀ ਬੋਧਕ ਨਾਲ ਗੱਲਬਾਤ ਕੀਤੀ ਅਤੇ ਉਸਨੂੰ ਪੁੱਛਿਆ ਕਿ ਉਸ ਨੂੰ ਮੁਕਾਬਲੇ ਦੀ ਸੂਚਨਾ ਕਦੋਂ ਮਿਲੀ, ਸੂਚਨਾ ਕਿਸ ਨੇ ਦਿੱਤੀ ਅਤੇ ਐੱਫ ਆਈ ਆਰ ਕਿਸਨੇ ਲਿਖੀ ਕਿਉਂਕਿ ਘਟਨਾ ਉਸ ਦੇ ਅਧਿਕਾਰ-ਖੇਤਰ 'ਚ ਹੋਈ ਸੀ। ਇਨ੍ਹਾਂ ਅਧਿਕਾਰੀਆਂ ਮੁਤਾਬਿਕ ਉਨ੍ਹਾਂ ਨੂੰ ਇਸ ਦੀ ਸੂਚਨਾ ਰਾਤ ਨੂੰ ਸਾਢੇ ਦਸ ਵਜੇ ਜੰਗਲਮਹੱਲ ਦੇ ਵਧੀਕ ਐੱਸ ਪੀ ਅਲੋਕਨਾਥ ਰਾਜੋਰੀ ਤੋਂ ਮਿਲੀ ਸੀ। ਅਤੇ ਇਸੇ ਵਧੀਕ ਐੱਸ ਪੀ ਨੇ ਐੱਫ ਆਈ ਆਰ ਲਿਖੀ ਸੀ। ਇਹ ਨੋਟ ਕਰਨ ਵਾਲੀ ਗੱਲ ਹੈ ਕਿ ਇਸ ਦੀ ਜਾਂਚ ਦਾ ਕੰਮ ਕਰਾਈਮ ਬਰਾਂਚ-ਸੀ ਆਈ ਡੀ ਦੇ ਡੀ ਐੱਸ ਪੀ ਨੂੰ ਸੌਂਪਿਆ ਗਿਆ ਹੈ ਜਦਕਿ ਰਪਟ ਦਰਜ ਕਰਨ ਵਾਲਾ ਸੀਨੀਅਰ ਅਧਿਕਾਰੀ ਹੈ। ਇਹ ਕੁਦਰਤੀ ਨਿਆਂ ਦੇ ਮੂਲ ਸਿਧਾਂਤ ਦੀ ਹੀ ਉਲੰਘਣਾ ਹੈ ਕਿ ਇਕ ਜੂਨੀਅਰ ਅਫ਼ਸਰ ਰਪਟ ਦਰਜ ਕਰਨ ਵਾਲੇ ਸੀਨੀਅਰ ਅਫ਼ਸਰ ਦੇ ਜੁਰਮ ਦੀ ਜਾਂਚ ਕਰੇ। ਅਸੀਂ ਇਹ ਲਾਜ਼ਮੀ ਧਿਆਨ 'ਚ ਲਿਆਉਣਾ ਚਾਹੁੰਦੇ ਹਾਂ ਕਿ ਕਿਸ਼ਨਜੀ ਦੇ ਸਰੀਰ 'ਤੇ ਜ਼ਖ਼ਮ ਕਿਹੋ ਜਹੇ ਸਨ। ਸਰੀਰ ਉੱਪਰ ਗੋਲੀ ਦੇ ਜ਼ਖ਼ਮ, ਤੇਜ਼ਧਾਰ ਨਾਲ ਲੱਗੇ ਟੱਕ ਅਤੇ ਜਲਣ ਦੇ ਨਿਸ਼ਾਨ ਸਨ। ਹੈਰਾਨੀ ਦੀ ਗੱਲ ਇਹ ਸੀ ਕਿ ਉਸ ਦੀ ਕਮੀਜ਼ ਅਤੇ ਪੈਂਟ ਉੱਪਰ ਇਹੋ ਜਹੇ ਕੋਈ ਨਿਸ਼ਾਨ ਨਹੀਂ ਸਨ।
ਪਿੰਡ ਦੇ ਵਸਨੀਕਾਂ ਵਲੋਂ ਦਿੱਤਾ ਵੇਰਵਾ: ਸੋਰਾਕਾਟਾ ਬਸਤੀ ਵਾਲਿਆਂ ਨੇ ਸਾਨੂੰ ਦੱਸਿਆ ਕਿ ਘਟਨਾ ਤੋਂ ਦੋ ਦਿਨ ਪਹਿਲਾਂ ਸੁਰੱਖਿਆ ਤਾਕਤਾਂ ਦੀ ਹਲਚਲ ਦੇਖਣ 'ਚ ਆਈ ਸੀ ਅਤੇ 24 ਨਵੰਬਰ ਨੂੰ ਇਹ ਇਕਦਮ ਵਧ ਗਈ ਜਦੋਂ ਸਵੇਰ ਨੂੰ 10-11 ਵਜੇ ਸੁਰੱਖਿਆ ਮੁਲਾਜ਼ਮਾਂ ਨੇ ਪਿੰਡ ਵਾਸੀਆਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਅਤੇ ਬਾਹਰ ਨਾ ਨਿਕਲਣ ਲਈ ਆਖਿਆ। ਪਿੰਡ ਵਾਲਿਆਂ ਅਨੁਸਾਰ, ਤਿੰਨ ਦਿਨ ਸੁਰੱਖਿਆ ਤਾਕਤਾਂ ਦੀ ਜ਼ੋਰਦਾਰ ਹਲਚਲ ਦੌਰਾਨ ਉਨ੍ਹਾਂ ਨੇ ਕੋਈ ਅਨਾਊਂਸਮੈਂਟ ਨਹੀਂ ਸੁਣੀ, ਕਿਸ਼ਨਜੀ ਨੂੰ ਆਤਮ-ਸਮਰਪਣ ਕਰ ਦੇਣ ਲਈ ਕਹਿਣ ਦੀ ਤਾਂ ਗੱਲ ਹੀ ਛੱਡੋ। 24 ਤਰੀਕ ਨੂੰ 4 ਤੋਂ 5 ਵਜੇ ਦਰਮਿਆਨ ਉਨ੍ਹਾਂ ਨੇ ਰੌਲਾ-ਰੱਪਾ ਸੁਣਿਆ ਜਿਸ ਤੋਂ ਬਾਅਦ ਲਗਭਗ 15 ਤੋਂ 30 ਮਿੰਟ ਗੋਲੀਆਂ ਚਲਦੀਆਂ ਰਹੀਆਂ। ਖ਼ਾਸ ਗੱਲ ਇਹ ਹੋਈ ਕਿ ਇਕ ਸਥਾਨਕ ਝੋਲਾਛਾਪ ਡਾਕਟਰ ਬੁਧੇਵ ਮਹਾਤੋ ਅਤੇ 20 ਕੁ ਸਾਲ ਦੇ ਵਿਦਿਆਰਥੀ ਤਾਰਾਚੰਦ ਟੁਡੂ ਨੂੰ ਚੁੱਕਕੇ 25/11/2011 ਦੇ ਕੇਸ ਨੰਬਰ 46/11 'ਚ ਫਸਾ ਦਿੱਤਾ ਗਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 307 ਅਤੇ ਹੋਰ ਧਾਰਾਵਾਂ ਲਗਾ ਦਿੱਤੀਆਂ ਗਈਆਂ। ਬੁਰੀਸੋਲ ਤੋਂ ਪੰਜ ਕਿਲੋਮੀਟਰ ਦੂਰੀ 'ਤੇ ਵਸੇ ਪਿੰਡ ਗੋਸਾਈਬੰਧ ਤੋਂ ਧਰਮਿੰਦਰ ਨਾਂ ਦੇ ਲੜਕੇ, ਜੋ ਸਥਾਨਕ ਕਾਲਜ 'ਚ ਭੂਗੋਲ ਵਿਸ਼ੇ 'ਚ ਤੀਜੇ ਸਾਲ ਦਾ ਵਿਦਿਆਰਥੀ ਹੈ, ਨੂੰ ਪੁਲਿਸ ਨੇ ਕਿਸ਼ਨਜੀ ਨੂੰ ਸ਼ਰਣ ਦੇਣ ਦੇ ਝੂਠੇ ਇਲਜ਼ਾਮ 'ਚ ਚੁੱਕ ਲਿਆ ਅਤੇ ਉਸ ਤੋਂ ਲੈਪਟਾਪ ਬਰਾਮਦ ਹੋਣ ਦਾ ਦਾਅਵਾ ਕੀਤਾ। ਉਸ ਦੇ ਪਰਿਵਾਰ ਦਾ ਕਹਿਣਾ ਸੀ ਕਿ ਬੈਗ ਜ਼ਰੂਰ ਧਰਮਿੰਦਰ ਦਾ ਸੀ ਪਰ ਉਸ ਵਿਚ ਲੈਪਟਾਪ ਕੋਈ ਨਹੀਂ ਸੀ ਇਸ ਦੀ ਥਾਂ ਵੀਹ ਹਜ਼ਾਰ ਰੁਪਏ ਪੁਲਿਸ ਨੇ ਚੋਰੀ ਕਰ ਲਏ ਅਤੇ ਪਰਿਵਾਰ ਦਾ ਰਾਸ਼ਨ ਕਾਰਡ, ਸਰਟੀਫਿਕੇਟ ਅਤੇ ਓ. ਬੀ. ਸੀ ਦਾ ਕਾਰਡ ਵੀ ਚੁੱਕਕੇ ਲੈ ਗਏ।
ਪੁਲਿਸ ਥਾਣਾ ਜੰਬੋਨੀ: ਟੀਮ ਮੈਂਬਰਾਂ ਨੇ ਐੱਸ ਆਈ ਸਬਿਆਸਾਚੀ ਬੋਧਕ ਨਾਲ ਗੱਲਬਾਤ ਕੀਤੀ ਅਤੇ ਉਸਨੂੰ ਪੁੱਛਿਆ ਕਿ ਉਸ ਨੂੰ ਮੁਕਾਬਲੇ ਦੀ ਸੂਚਨਾ ਕਦੋਂ ਮਿਲੀ, ਸੂਚਨਾ ਕਿਸ ਨੇ ਦਿੱਤੀ ਅਤੇ ਐੱਫ ਆਈ ਆਰ ਕਿਸਨੇ ਲਿਖੀ ਕਿਉਂਕਿ ਘਟਨਾ ਉਸ ਦੇ ਅਧਿਕਾਰ-ਖੇਤਰ 'ਚ ਹੋਈ ਸੀ। ਇਨ੍ਹਾਂ ਅਧਿਕਾਰੀਆਂ ਮੁਤਾਬਿਕ ਉਨ੍ਹਾਂ ਨੂੰ ਇਸ ਦੀ ਸੂਚਨਾ ਰਾਤ ਨੂੰ ਸਾਢੇ ਦਸ ਵਜੇ ਜੰਗਲਮਹੱਲ ਦੇ ਵਧੀਕ ਐੱਸ ਪੀ ਅਲੋਕਨਾਥ ਰਾਜੋਰੀ ਤੋਂ ਮਿਲੀ ਸੀ। ਅਤੇ ਇਸੇ ਵਧੀਕ ਐੱਸ ਪੀ ਨੇ ਐੱਫ ਆਈ ਆਰ ਲਿਖੀ ਸੀ। ਇਹ ਨੋਟ ਕਰਨ ਵਾਲੀ ਗੱਲ ਹੈ ਕਿ ਇਸ ਦੀ ਜਾਂਚ ਦਾ ਕੰਮ ਕਰਾਈਮ ਬਰਾਂਚ-ਸੀ ਆਈ ਡੀ ਦੇ ਡੀ ਐੱਸ ਪੀ ਨੂੰ ਸੌਂਪਿਆ ਗਿਆ ਹੈ ਜਦਕਿ ਰਪਟ ਦਰਜ ਕਰਨ ਵਾਲਾ ਸੀਨੀਅਰ ਅਧਿਕਾਰੀ ਹੈ। ਇਹ ਕੁਦਰਤੀ ਨਿਆਂ ਦੇ ਮੂਲ ਸਿਧਾਂਤ ਦੀ ਹੀ ਉਲੰਘਣਾ ਹੈ ਕਿ ਇਕ ਜੂਨੀਅਰ ਅਫ਼ਸਰ ਰਪਟ ਦਰਜ ਕਰਨ ਵਾਲੇ ਸੀਨੀਅਰ ਅਫ਼ਸਰ ਦੇ ਜੁਰਮ ਦੀ ਜਾਂਚ ਕਰੇ। ਅਸੀਂ ਇਹ ਲਾਜ਼ਮੀ ਧਿਆਨ 'ਚ ਲਿਆਉਣਾ ਚਾਹੁੰਦੇ ਹਾਂ ਕਿ ਕਿਸ਼ਨਜੀ ਦੇ ਸਰੀਰ 'ਤੇ ਜ਼ਖ਼ਮ ਕਿਹੋ ਜਹੇ ਸਨ। ਸਰੀਰ ਉੱਪਰ ਗੋਲੀ ਦੇ ਜ਼ਖ਼ਮ, ਤੇਜ਼ਧਾਰ ਨਾਲ ਲੱਗੇ ਟੱਕ ਅਤੇ ਜਲਣ ਦੇ ਨਿਸ਼ਾਨ ਸਨ। ਹੈਰਾਨੀ ਦੀ ਗੱਲ ਇਹ ਸੀ ਕਿ ਉਸ ਦੀ ਕਮੀਜ਼ ਅਤੇ ਪੈਂਟ ਉੱਪਰ ਇਹੋ ਜਹੇ ਕੋਈ ਨਿਸ਼ਾਨ ਨਹੀਂ ਸਨ।
- ਸਿਰ ਉੱਪਰ ਜ਼ਖ਼ਮ : ਸੱਜੀ ਅੱਖ ਦਾ ਡੇਲਾ ਬਾਹਰ ਲਟਕਿਆ ਹੋਇਆ ਸੀ। ਜਬਾੜ੍ਹੇ ਦਾ ਹੇਠਲਾ ਹਿੱਸਾ ਗਾਇਬ ਸੀ ਇਸ ਦੀ ਥਾਂ ਜਲਣ ਦੇ ਨਿਸ਼ਾਨ ਪਏ ਹੋਏ ਸਨ। ਸਿਰ ਦੇ ਪਿਛਲੇ ਪਾਸੇ ਖੋਪੜੀ ਦਾ ਇਕ ਹਿੱਸਾ ਗਾਇਬ ਸੀ। ਚਿਹਰੇ ਉੱਪਰ ਚਾਰ ਥਾਵਾਂ 'ਤੇ ਸੰਗੀਨ ਨਾਲ ਵਿੰਨੇ ਜਾਣ ਵਰਗੇ ਨਿਸ਼ਾਨ ਸਨ। ਗਰਦਣ ਦੇ ਤੀਜੇ ਹਿੱਸੇ ਉੱਪਰ ਤਿਰਛਾ ਜ਼ਖ਼ਮ ਸੀ।
- ਸੱਜੀ ਬਾਂਹ ਦੇ ਅਗਲੇ ਹਿੱਸੇ ਦੀ ਹੱਡੀ ਟੁੱਟੀ ਹੋਈ ਸੀ ਜਦਕਿ ਚਮੜੀ ਉੱਪਰ ਕੋਈ ਬਾਹਰੀ ਜ਼ਖ਼ਮ ਨਹੀਂ ਸੀ।
- ਸੱਜੀ ਬਾਂਹ ਉੱਪਰ ਗੋਲੀਆਂ ਦੇ ਤਿੰਨ ਨਿਸ਼ਾਨ ਸਨ। ਦੋਵੇਂ ਗਿੱਟੇ ਟੁੱਟੇ ਹੋਏ ਸਨ ਅਤੇ ਖੱਬਾ ਪੈਰ ਅੱਧਾ ਲਮਕ ਰਿਹਾ ਸੀ। ਸੱਜੇ ਪੈਰ ਦੀ ਤਲੀ ਦੀ ਚਮੜੀ ਗਾਇਬ ਸੀ ਤੇ ਸੜੀ ਹੋਈ ਸੀ। ਖੱਬੇ ਹੱਥ ਦੀ ਵਿਚਕਾਰਲੀ ਉਂਗਲੀ ਦਾ ਤੀਜਾ ਹਿੱਸਾ ਗਾਇਬ ਸੀ। ਸਰੀਰ ਦੇ ਅਗਲੇ ਪਾਸੇ ਸੰਗੀਨ ਖੋਭੇ ਜਾਣ ਵਰਗੇ 30 ਟੱਕ ਲੱਗੇ ਹੋਏ ਸਨ। ਸਾਨੂੰ ਕਾਰਜਕਾਰੀ ਮੈਜਿਸਟ੍ਰੇਟ ਵਲੋਂ ਤਿਆਰ ਕੀਤੀ ਅਦਾਲਤੀ ਜਾਂਚ ਦੀ ਰਿਪੋਰਟ ਨਹੀਂ ਦਿੱਤੀ ਗਈ ਨਾ ਹੀ ਪੋਸਟਮਾਰਟਮ ਦੀ ਰਿਪੋਰਟ ਦਿੱਤੀ ਗਈ ਫਿਰ ਵੀ ਟੀਮ ਦੇ ਮੈਂਬਰਾਂ ਨੇ ਇਸ ਨੂੰ ਪੜ੍ਹਕੇ ਨੋਟ ਲੈ ਲਏ। ਹੈਰਾਨੀ ਦੀ ਗੱਲ ਇਹ ਸੀ ਕਿ ਰਿਪੋਰਟ ਵਿਚ ਗੋਲੀ ਲੱਗਣ ਅਤੇ ਗੋਲੀ ਬਾਹਰ ਨਿਕਲਣ ਦੇ ਜ਼ਖ਼ਮਾਂ ਨੂੰ ਛੱਡਕੇ ਉਪਰੋਕਤ ਕੋਈ ਵੀ ਜ਼ਖ਼ਮ ਦਰਜ ਨਹੀਂ ਕੀਤਾ ਗਿਆ ਸੀ।
ਅਸੀਂ ਇਸ ਨਤੀਜੇ 'ਤੇ ਪਹੁੰਚੇ: ਸਰੀਰ ਨੂੰ ਪਹੁੰਚੇ ਨੁਕਸਾਨ ਦੇ ਮੁਕਾਬਲੇ ਆਲੇ-ਦੁਆਲੇ ਦੀ ਥਾਂ ਆਮ ਵਾਂਗ ਸੀ। ਇਸਨੂੰ ਦੇਖਦੇ ਹੋਏ ਸਰਕਾਰੀ ਪੱਖ ਬਾਰੇ ਸ਼ੱਕ ਖੜ੍ਹੇ ਹੁੰਦੇ ਹਨ। ਜੋ ਸਰਕਾਰੀ ਪੱਖ ਪੇਸ਼ ਕੀਤਾ ਗਿਆ ਉਸ ਵਿਚ ਇਕਸੁਰਤਾ ਨਹੀਂ ਹੈ। ਮਿਸਾਲ ਵਜੋਂ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਕਿਸ਼ਨਜੀ ਅਤੇ ਉਸਦੇ ਸਾਥੀ ਤਿੰਨ ਦਿਨ ਘਿਰੇ ਰਹੇ ਅਤੇ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ, ਪਰ ਪਿੰਡ ਦੇ ਵਾਸੀ ਕਹਿੰਦੇ ਹਨ ਕਿ ਉਨ੍ਹਾਂ ਨੇ ਲਾਊਡ ਸਪੀਕਰ ਉੱਪਰ ਕਿਸੇ ਤਰ੍ਹਾਂ ਦਾ ਕੋਈ ਐਲਾਨ ਨਹੀਂ ਸੁਣਿਆ, ਆਤਮ-ਸਮਰਪਣ ਲਈ ਕਹਿਣ ਦੀ ਤਾਂ ਗੱਲ ਹੀ ਛੱਡੋ। ਸੀ ਆਰ ਪੀ ਐੱਫ ਦੇ ਡਾਇਰੈਕਟਰ ਜਨਰਲ ਸ੍ਰੀ ਵਿਜੇ ਕੁਮਾਰ ਨੇ 25 ਨਵੰਬਰ ਨੂੰ ਬਿਆਨ ਦਿੱਤਾ ਕਿ ਕਿਸ਼ਨਜੀ ਤਿੰਨ ਹੋਰ ਸਾਥੀਆਂ ਸਮੇਤ ਮੁਕਾਬਲੇ 'ਚ ਮਾਰਿਆ ਗਿਆ ਜਦਕਿ ਲਾਸ਼ ਸਿਰਫ਼ ਇਕ ਹੀ ਮਿਲੀ! ਇਹ ਕਿਹਾ ਗਿਆ ਕਿ 15 ਤੋਂ 30 ਮਿੰਟ ਤੱਕ ਚੱਲੇ ਮੁਕਾਬਲੇ ਦੌਰਾਨ ਕਈ ਸੌ ਗੋਲੀਆਂ ਚੱਲੀਆਂ, ਇਹ ਗਿਣਤੀ ਉਸ ਥਾਂ ਦੀ ਹਾਲਤ ਨਾਲ ਮੇਲ ਨਹੀਂ ਖਾਂਦੀ ਜਿੱਥੋਂ ਲਾਸ਼ ਮਿਲੀ। ਕਿਸ਼ਨਜੀ ਦੀ ਹੱਤਿਆ ਪੱਛਮੀ ਬੰਗਾਲ ਦੀ ਸਰਕਾਰ ਅਤੇ ਸੀ ਪੀ ਆਈ (ਮਾਓਵਾਦੀ) ਦਰਮਿਆਨ ਗੱਲਬਾਤ ਸ਼ੁਰੂ ਕਰਨ ਦੀਆਂ ਮੁੱਢਲੀਆਂ ਕੋਸ਼ਿਸ਼ਾਂ ਦੇ ਪਿਛੋਕੜ 'ਚ ਹੋਈ ਹੈ। ਉਸ ਦੀ ਮੌਤ ਨਾਲ ਇਨ੍ਹਾਂ ਯਤਨਾਂ ਨੂੰ ਭਾਰੀ ਧੱਕਾ ਲੱਗਾ ਹੈ। ਅਸੀਂ ਹੈਰਾਨ ਹਾਂ ਕਿ ਉਹੀ ਕੁਝ ਫਿਰ ਦੁਹਰਾਇਆ ਗਿਆ ਹੈ ਜੋ ਲੰਘੇ ਸਾਲ 1-2 ਜੁਲਾਈ ਨੂੰ ਵਾਪਰਿਆ ਸੀ ਜਦੋਂ ਚੇਰੂਕੁਰੀ ਰਾਜਕੁਮਾਰ ਉਰਫ਼ ਆਜ਼ਾਦ ਨੂੰ ਝੂਠੇ ਮੁਕਾਬਲੇ 'ਚ ਮਾਰ ਦਿੱਤਾ ਗਿਆ ਸੀ। ਅਸੀ ਇਹ ਧਿਆਨ 'ਚ ਲਿਆਉਣਾ ਚਾਹੁੰਦੇ ਹਾਂ ਕਿ ਹਥਿਆਰਬੰਦ ਟਕਰਾਅ ਵਾਲੇ ਇਲਾਕੇ ਅੰਦਰ ਹੋਏ ਜੁਰਮ ਦੇ ਪ੍ਰਸੰਗ 'ਚ ਪ੍ਰਸਾਸ਼ਨ ਦੀ ਇਕ ਸ਼ਾਖਾ ਵਲੋਂ ਦੂਜੀ ਸ਼ਾਖਾ ਦੇ ਰਵੱਈਏ ਦੀ ਜਾਂਚ ਨਿਰਪੱਖ ਅਤੇ ਬਿਨਾ ਪੱਖਪਾਤ ਨਹੀਂ ਹੋ ਸਕਦੀ। ਇਸ ਮਾਮਲੇ 'ਚ ਕ੍ਰਾਈਮ ਬਰਾਂਚ-ਸੀ ਆਈ ਡੀ ਨੂੰ ਸਾਂਝੇ ਸੁਰੱਖਿਆ ਦਸਤਿਆਂ ਦੀ ਭੂਮਿਕਾ ਦੀ ਜਾਂਚ ਦਾ ਕੰਮ ਸੌਂਪਿਆ ਗਿਆ ਹੈ। ਸਾਡਾ ਵਿਸ਼ਵਾਸ ਹੈ ਕਿ ਸਿਰਫ਼ ਇਕ ਆਜ਼ਾਦਾਨਾ ਜਾਂਚ, ਭਾਵ ਵਿਸ਼ੇਸ਼ ਜਾਂਚ ਟੀਮ, ਹੀ ਸੱਚ ਸਾਹਮਣੇ ਲਿਆ ਸਕਦੀ ਹੈ। ਇਸ ਤੋਂ ਸਾਡੇ ਸ਼ੱਕ ਦੀ ਪੁਸ਼ਟੀ ਹੁੰਦੀ ਜਾਪਦੀ ਹੈ ਕਿ ਇਹ ਹਿਰਾਸਤ 'ਚ ਮੌਤ ਦਾ ਮਾਮਲਾ ਹੈ।
ਇਸ ਲਈ ਅਸੀਂ ਮੰਗ ਕਰਦੇ ਹਾਂ:
- ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾਮੁਕਤ ਜੱਜ ਤੋਂ ਕਿਸ਼ਨਜੀ ਦੀ ਮੌਤ ਦੇ ਹਾਲਾਤਾਂ ਦੀ ਆਜ਼ਾਦਾਨਾ ਅਦਾਲਤੀ ਜਾਂਚ ਕਰਾਈ ਜਾਵੇ।
- ਭਾਰਤੀ ਦੰਡਾਵਲੀ ਦੀ ਦਫ਼ਾ 302 ਤਹਿਤ ਜੁਰਮ ਦਾ ਮੁਕੱਦਮਾ ਦਰਜ ਕੀਤਾ ਜਾਵੇ।
Published: ਸੂਬਾ ਕਮੇਟੀ, ਅਪ੍ਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ (ਪੰਜਾਬ)
-----0------
FACT FINDING REPORT BY COORDINATION OF DEMOCRATIC RIGHTS ORGANISATIONS ON THE KILLING OF CPI MAOIST LEADER KISHENJI |
December 3, 2011 Fact Finding Report by Coordination of Democratic Rights Organisation
Twenty two member team of four constituents of Coordination of Democratic Rights Organisation namely Association for Protection of Democratic Rights, Andhra Pradesh Civil Liberties Committee, Bandi Mukti Committee and Peoples Union for Democratic Rights (Delhi) undertook a fact finding into the alleged encounter killing of Mallojula Koteswar Rao (aka Kishanji) on 1st December, 2011. The team visited Sorakatta hamlet of Burisole and Gosaibandh village of Paschim Mednipur. The team spoke to the residents of the two villages, the Sub Inspector and ASI of Jamboni Police Station, and visited the spot where the alleged encounter took place on 24th November.
SPOT: The place where Kishanji’s body was found is about 300 metres from the hamlet Sorakatta of Burisole village. It is barely 50 metres from the village football ground and surrounded by thin cover of Sal trees. Right next to where his body lay on the ground is a termite hill. All around is a thin spread of Sal trees giving the impression that of little cover. The termite hill remains undamaged by all the alleged exchange of fire. Where the body lay on the ground there is a pool of blood where his head and torso lay but no blood spot marks where his legs lay. The trees which ostensibly carry the bullet marks show no burn marks caused by bullets. Indeed the contrast between the badly damaged body of the deceased with the undisturbed spot where his body lay gives rise to much doubt. If there was heavy exchange of fire there would be telltale signs around. What is most intriguing is that the termite hill, barely few inches away from the body, shows no corresponding damage if there was an exchange of fire and bullets flying all around him. Dried leaves show no sign of burn caused by sparks from bullet fire. Team members walked around to see for themselves signs of bullet-marks on the trees or termite hills or other signs but whereas some tress had cutmarks not a single termite hill was damaged and no visible sign of burn or fire due to heavt rifle and mortar firing!
Villagers Account: At Sorakatta hamlet we were told that two days before the incident security forces movement became evident and it picked up by 24th November when in the morning, between 10-11 am, police personnel asked the villagers to stay inside their house and not to step out. According to the villagers during these three days of heavy security force movement no announcements were heard of any kind let alone of police asking Kisahnji to surrender. Between 4-5 pm of 24th they heard loud noise followed by sounds of bullet-fire for about 15-30 minutes. Significantly two villagers a local quack Budhev Mahato and Tarachand Tudu a 20 year old student were picked up and implicated in the same case no. 46/11 dated 25/11/2011 and charged under S 307 and other sections I.P.C.
At Gosaibandh, which is about 5 kms from Burisole, one Dharmendra, third year student of geography at a local college, was picked up for allegedly sheltering Kishanji and the police claimed to have seized a laptop. The family said that the bag belonged to Dharmendra and there was no laptop in it instead Rs20,000 was stolen and family’s ration card, certificates and OBC card were seized too.
Police Station Jamboni: The team members spoke to SI Sabyasachi Bodhak and asked him when did they receive information about the encounter, who informed them as well as who wrote the FIR since it fell in their jurisdiction. According to them they received the information from Additonal SP of Jangalmahal Aloknath Rajori at night at around 10.30 pm. And it is the Addl SP who wrote the FIR. It is important to note that the investigation has been entrusted to the DSP CB-CID whereas the complainant is a superior officer. This violates the basic principle of natural justice that a superior officer than the complainant officer investigate the crime.
We wish to recall the nature of injuries on the body of Kishanji. There were bullet, sharp cuts and burn injuries. Surprisingly there was no injury marks on his shirt and pant corresponding to his body parts.
- Injuries on Head:Right eye was hanging from the socket. Lower Jaw was missing instead there were burn marks. On the back side of the head part of skull brain missing. At four places on the face there was bayonet like stab marks. One third of the throat was had been slash wound.
- Right Fore Arm Bone was broken without the skin showing any external injury.
- The right Arm has three Bullet Injury Marks.
- On both legs ankles are broken and the left feet was half dangling.
- The left sole skin was missing and burnt.
- One third of the left hand index finger was removed.
- There were more than 30 Bayonet like cut injuries on front of the body.
We were unable to get the Inquest Report prepared by the Executive Magistrate nor could we get the Postmortem report although team members have read and taken notes from it. Surprisingly none of the above injuries were recorded except the bullet entry and exit injuries.
Our observations: Considering the extent of the damage caused to the body against the rather undisturbed surrounding of the spot where the body lay raises our suspicion about the official version. The reported official version themselves suffer from inconsistencies. For eg. Whereas Chief Minister Mamta Bannerjee claimed that for three days a Kishanji and his companions were encircled and they were asked to surrender, but the villagers deny having heard any public announcerment over loud speaker of any kind much less asking him to surrender. Mr Vijay Kumar DG of CRPF went on record on 25th November that Kishanji along with three others were killed in an encounter whereas only a single body was found! The reported number of bullets fired said to be several hundred in the course of 15-30 minute long encounter do not correspond to the spot where his body lay.
The killing of Kishanji took place against the background of fledgling efforts to initiate talks between the state Government of West Bengal and the CPI(Maoist). With his death these efforts have been dealt a fatal blow. We cannot but wonder if this is a repeat of what transpired last year on July 1-2 when Cherukuri Rajkumar @Azad was killed in a fake encounter.
We wish to point out that in the context of a crime committed in the area affected by armed conflict investigation by one branch of the administration into the conduct of another branch, in this case CB-CID investigating the role of joint forces can not be considered impartial and unbiased. We, believe that only an independent investigation for eg by an SIT can help unravel the truth.
This tends to confirm our suspicion that this appears to be a case of custodial killing. Therefore, we demand:
- An independent judicial inquiry headed by a sitting or retired Supreme Court or High Court judge into circumstances surrounding Kishanji’s death.
- Register a criminal case under section 302 I.P.C
Published & Circulated by: DEMOCRATIC FRONT AGAINST OPERATION GREEN HUNT, PUNJAB
Shame upon the so called world's largest democracy!
ReplyDelete